ਪਿੰਡ ਦੇ ਕੁਝ ਪ੍ਰਭਾਵਸ਼ਾਲੀ ਵਿਅਕਤੀਆਂ ਵੱਲੋਂ ਉਸਦੇ ਪਤੀ ਨਾਲ ਮਾਰਕੁਟਾਈ ਦੀ ਦਰਜ ਕਰਵਾਈ ਗਈ ਸ਼ਿਕਾਇਤ ਨੂੰ ਪੁਲਿਸ ਵੱਲੋਂ ਰੱਦ ਕਰਨ ਤੋਂ ਗੁੱਸੇ ਵਿੱਚ ਆਈ ਔਰਤ ਨੇ ਸੋਮਵਾਰ ਨੂੰ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਉਸ ਦਾ ਦੋਸ਼ ਹੈ ਕਿ ਪੁਲਿਸ ਨੇ ਉਸ ਨੂੰ ਇਨਸਾਫ਼ ਦੇਣ ਦੀ ਬਜਾਏ ਸਿਆਸੀ ਪ੍ਰਭਾਵ ਕਾਰਨ ਪਰਚਾ ਰੱਦ ਕਰ ਦਿੱਤਾ ਹੈ। ਇਸ ਸਬੰਧੀ ਉੱਚ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ।
ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੀ ਪਿੰਡ ਪਸਵਾਲ ਦੀ ਵਸਨੀਕ ਸਿਮਰਨ ਕੌਰ ਨੇ ਦੱਸਿਆ ਕਿ ਉਸ ਨੇ ਪਿੰਡ ਦੇ ਕੁਝ ਲੋਕਾਂ ਤੋਂ ਪੈਸੇ ਲੈਣੇ ਸਨ। ਜਦੋਂ ਉਹ ਮੁਲਜ਼ਮ ਦੇ ਘਰ ਪੈਸੇ ਮੰਗਣ ਗਈ ਤਾਂ ਉਸ ਦੇ ਕੱਪੜੇ ਪਾੜ ਦਿੱਤੇ ਗਏ ਅਤੇ ਉਸ ਦੀ ਕੁੱਟਮਾਰ ਕੀਤੀ ਗਈ। ਇਸ ਬਾਰੇ ਪਤਾ ਲੱਗਣ ’ਤੇ ਜਦੋਂ ਉਸ ਦਾ ਪਤੀ ਹਰਦੀਪ ਸਿੰਘ ਮੁਲਜ਼ਮ ਦੇ ਘਰ ਗਿਆ ਤਾਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ।
ਉਸ ਸਮੇਂ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਬਾਅਦ ਵਿੱਚ ਸਿਆਸੀ ਰੰਜਿਸ਼ ਕਾਰਨ ਪਰਚਾ ਰੱਦ ਕਰ ਦਿੱਤਾ ਗਿਆ ਸੀ। ਉਹ ਲੰਬੇ ਸਮੇਂ ਤੋਂ ਇਨਸਾਫ ਲਈ ਭਟਕ ਰਹੀ ਹੈ। ਦੂਜੇ ਪਾਸੇ ਭੈਣੀ ਮੀਆਂ ਖਾਂ ਥਾਣੇ ਦੇ ਇੰਚਾਰਜ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਸਾਲ 2020 ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਨੂੰ ਉੱਚ ਅਧਿਕਾਰੀਆਂ ਵੱਲੋਂ ਜਾਂਚ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ