ਐਨਆਈਏ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਰੇਡ ਕੀਤੀ ਗਈ। ਸੂਤਰਾਂ ਅਨੁਸਾਰ ਐਨਆਈਏ ਵੱਲੋਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਤੇ ਕਬੱਡੀ ਖਿਡਾਰੀਆਂ ਦੇ ਨਜ਼ਦੀਕੀਆਂ ਤੇ ਗੈਂਗਸਟਰਾਂ ਨਾਲ ਸਬੰਧ ਵਿਅਕਤੀਆਂ ਦੇ ਘਰਾਂ ਵਿੱਚ ਰੇਡ ਕੀਤੀ ਗਈ। ਸਵੇਰ ਤੋਂ ਸ਼ੁਰੂ ਹੋਈ ਇਹ ਰੇਡ 5 ਘੰਟੇ ਤੱਕ ਚੱਲੀ। ਅੱਜ ਸਵੇਰ ਤੋਂ ਹੀ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਐਨਆਈਏ ਵੱਲੋਂ ਰੇਡ ਕੀਤੀ ਗਈ। ਇਸ ਦੌਰਾਨ ਐਨਆਈਏ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਬਹਿਣੀਵਾਲ, ਘਰਾਗਣਾ, ਖਿਆਲਾ ਕਲਾਂ, ਮਾਨਸਾ, ਅਤਲਾ ਖੁਰਦ, ਭੋਪਾਲ ਖ਼ੁਰਦ ਵਿੱਚ ਪੰਜ ਘੰਟੇ ਤੱਕ ਪੜਤਾਲ ਕੀਤੀ।
ਇਸ ਰੇਡ ਦੌਰਾਨ ਐਨਆਈਏ ਦੁਆਰਾ ਸਾਧੂ ਸਿੰਘ ਵਾਸੀ ਮਾਨਸਾ, ਜਸਪ੍ਰੀਤ ਸਿੰਘ ਵਾਸੀ ਭੋਪਾਲ ਖੁਰਦ, ਜਗਦੀਸ਼ ਸਿੰਘ ਵਾਸੀ ਬਹਿਣੀਵਾਲ, ਸ਼ਿਮਲਾ ਸਿੰਘ ਵਾਸੀ ਘਰਾਗਣਾ, ਮਨਪ੍ਰੀਤ ਸਿੰਘ ਖਿਆਲਾ ਕਲਾਂ, ਬਲਰਾਜ ਸਿੰਘ ਮਾਨਸਾ ਤੋਂ ਇਲਾਵਾ ਹੋਰ ਵੀ ਕਈ ਪਿੰਡਾਂ ਦੇ ਲੋਕਾਂ ਨੂੰ ਪੁੱਛਗਿੱਛ ਕੀਤੀ। ਇਸ ਦੌਰਾਨ ਐਨਆਈਏ ਦੀ ਟੀਮ ਨਾਲ ਪੰਜਾਬ ਪੁਲਿਸ ਵੀ ਮੌਜੂਦ ਸੀ। ਪੰਜ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਐਨਆਈਏ ਦੁਆਰਾ ਕਈ ਲੋਕਾਂ ਦੇ ਦਸਤਾਵੇਜ ਤੇ ਉਨ੍ਹਾਂ ਦੇ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲੈ ਲਏ ਗਏ।
ਇਸ ਦੌਰਾਨ ਜਰਨੈਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਸਵੇਰੇ 5:00 ਵਜੇ ਤੋਂ ਹੀ ਪੁਲਿਸ ਵੱਲੋਂ ਰੇਡ ਕੀਤੀ ਗਈ ਤੇ ਉਨ੍ਹਾਂ ਦੇ ਘਰ ਪੁਲਿਸ ਨੇ ਤਲਾਸ਼ੀ ਵੀ ਜਾਰੀ ਰੱਖੀ। ਇਸ ਦੌਰਾਨ ਉਨ੍ਹਾਂ ਦੇ ਲੜਕੇ ਨੂੰ ਅਲੱਗ ਕਮਰੇ ਵਿੱਚ ਬਿਠਾ ਕੇ ਪੰਜ ਘੰਟੇ ਤੱਕ ਪੁੱਛਗਿੱਛ ਕਰਦੇ ਰਹੇ। ਉਨ੍ਹਾਂ ਦੱਸਿਆ ਕਿ ਰੇਡ ਕਰਨ ਵਾਲੀ ਟੀਮ ਉਨ੍ਹਾਂ ਦੇ ਲੜਕੇ ਦਾ ਮੋਬਾਈਲ ਫੋਨ ਤੇ ਕੁਝ ਦਸਤਾਵੇਜ਼ ਨਾਲ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜ ਘੰਟੇ ਤੱਕ ਪੁਲਿਸ ਵੱਲੋਂ ਨਾ ਬਾਹਰ ਜਾਣ ਦਿੱਤਾ ਗਿਆ ਤੇ ਨਾ ਹੀ ਕਿਸੇ ਨੂੰ ਘਰ ਦੇ ਵਿੱਚ ਆਉਣ ਦਿੱਤਾ ਗਿਆ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਵੀ ਸਾਡੇ ਘਰ ਵਿੱਚੋਂ ਚੀਜ਼ ਨਹੀਂ ਮਿਲੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ